*"ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਸ਼ਾਮਲ ਹੋ ਸਕਦੇ ਨੇ ਕਾਂਗਰਸ ਪਾਰਟੀ ਵਿੱਚ*

*"ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਸ਼ਾਮਲ ਹੋ ਸਕਦੇ ਨੇ ਕਾਂਗਰਸ ਪਾਰਟੀ ਵਿੱਚ* 
ਚੰਡੀਗੜ੍ਹ, 30 ਅਪੈ੍ਲ, (ਵਿਜੈ ਕੁਮਾਰ ਰਮਨ) : - ਪੰਜਾਬ ਦੇ ਸਾਬਕਾ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਦੇ ਅੱਜ ਦਿੱਲੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਆਪਣੇ ਅਹੁਦੇ ਤੋਂ ਸਵੈ-ਇੱਛੁਕ ਸੇਵਾਮੁਕਤੀ (ਵੀਆਰਐਸ) ਲਈ ਹੈ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਬਣਨ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ਏਡੀਜੀਪੀ ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਸਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਵੀਆਰਐਸ ਲੈ ਕੇ ਉਹ ਪਿੰਜਰੇ ਤੋਂ ਮੁਕਤ ਮਹਿਸੂਸ ਕਰ ਰਹੇ ਹਨ।"

Post a Comment

0 Comments