*ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਵਿਵਾਦਾਂ 'ਚ ਘਿਰੇ ਥਾਣਾ ਇੰਚਾਰਜ, ਪਰਿਵਾਰ ਨੇ ਪਁਤਰਕਾਰ ਵਾਰਤਾ ਕਰਕੇ ਲਾਏ ਗੰਭੀਰ ਦੋਸ਼ ? ਪੜੋ*

*ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਵਿਵਾਦਾਂ 'ਚ ਘਿਰੇ ਥਾਣਾ ਇੰਚਾਰਜ, ਪਰਿਵਾਰ ਨੇ ਪਁਤਰਕਾਰ ਵਾਰਤਾ ਕਰਕੇ ਲਾਏ ਗੰਭੀਰ ਦੋਸ਼ ? ਪੜੋ*
ਜਲੰਧਰ, 08 ਅਪੈ੍ਲ,  (ਵਿਜੈ ਕੁਮਾਰ ਰਮਨ):- ਬੀਤੀ 24 ਫਰਵਰੀ 2024 ਨੂੰ ਗਦਾਈਪੁਰ ਮੁਹੱਲੇ 'ਚ 18 ਤੋਂ 19 ਸਾਲ ਦੀ ਲੜਕੀ ਰੋਸ਼ਨੀ ਨੇ ਖੁਦਕੁਸ਼ੀ ਕਰ ਲਈ ਸੀ। ਅੱਜ ਪੀੜਤ ਪਰਿਵਾਰ ਨੇ ਇਸ ਮਾਮਲੇ ਸਬੰਧੀ ਥਾਣਾ 8 ਦੀ ਪੁਲੀਸ ’ਤੇ ਗੰਭੀਰ ਦੋਸ਼ ਲਾਏ ਹਨ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਨੇ ਉਕਤ ਦੋਸ਼ੀ ਖਿਲਾਫ ਥਾਣਾ 8 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਪੁਲੀਸ ਨੇ ਉਕਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਕਾਬੂ ਕਰਕੇ ਥਾਣੇ ਅੰਦਰ ਬੰਦ ਕਰ ਦਿੱਤਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਸ ਮਾਮਲੇ ਵਿੱਚ ਥਾਣਾ ਇੰਚਾਰਜ ਸੰਜੀਵ ਸੂਰੀ ਮੁਲਜ਼ਮਾਂ ਦਾ ਸਾਥ ਦੇ ਰਿਹਾ ਸੀ ਅਤੇ ਕੇਸ ਦਰਜ ਕਰਨ ਤੋਂ ਇਨਕਾਰ ਕਰ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰ ਸਮੇਤ ਹੋਰਨਾਂ ਨੇ ਇਨਸਾਫ਼ ਲੈਣ ਲਈ ਥਾਣੇ ਦੇ ਬਾਹਰ ਬੈਠ ਕੇ ਧਰਨਾ ਦਿਁਤਾ ਤੇ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਥਾਣਾ 8 ਦੀ ਪੁਲਸ ਨੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ  ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਉਥੋਂ ਚਲੇ ਜਾਣ ਲਈ ਕਿਹਾ।

ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀ ਉਸ ਸਮੇਂ ਪੁਲਸ ਹਿਰਾਸਤ 'ਚ ਸੀ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਦੇ 2 ਦਿਨ ਬਾਅਦ ਯਾਨੀ 26 ਤਰੀਕ ਨੂੰ ਜਦੋਂ ਉਨ੍ਹਾਂ ਨੇ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਨ ਲਈ ਕਿਹਾ ਤਾਂ ਪੁਲਸ ਨੇ ਉਨ੍ਹਾਂ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਦੋਸ਼ ਹੈ ਕਿ ਉਸ ਨੂੰ ਡਰਾ ਧਮਕਾ ਕੇ ਬਾਹਰ ਕੱਢ ਦਿੱਤਾ ਗਿਆ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਮਾਮਲੇ ਸਬੰਧੀ ਥਾਣਾ ਡਵੀਜਨ ਨੰ 8 ਦੇ ਇੰਚਾਰਜ ਸੰਜੀਵ ਸੂਰੀ ਨਾਲ ਗੱਲ ਕੀਤੀ ਤਾਂ ਥਾਣਾ ਇੰਚਾਰਜ ਨੇ ਉਨ੍ਹਾਂ 'ਤੇ ਦਬਾਅ ਪਾ ਕੇ ਕਿਹਾ ਕਿ ਉਨ੍ਹਾਂ ਨੇ ਦੋਸ਼ੀ ਹੇਮਰਾਜ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੀੜਤ ਪਰਿਵਾਰ ਨੇ ਦੱਸਿਆ ਕਿ ਹੁਣ ਦੋਸ਼ੀ ਹੇਮਰਾਜ ਨੇ ਸੈਸ਼ਨ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 10 ਅਪ੍ਰੈਲ ਨੂੰ ਹੋਣੀ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਹੁਣ ਜਦੋਂ ਉਹ ਥਾਣੇ ਜਾ ਕੇ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਅਜੇ ਤੱਕ ਉੱਚ ਅਧਿਕਾਰੀਆਂ ਵੱਲੋਂ ਕੋਈ ਹੁਕਮ ਨਹੀਂ ਆਇਆ ਅਤੇ ਹੁਕਮ ਆਉਣ 'ਤੇ ਹੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਪੀੜਤ ਪਰਿਵਾਰ ਨੇ ਦੱਸਿਆ ਕਿ ਹੁਣ ਦੋਸ਼ੀ ਹੇਮਰਾਜ ਸ਼ਰੇਆਮ ਘੁੰਮ ਰਿਹਾ ਹੈ। ਪਰਿਵਾਰ ਨੇ ਮੁਲਜ਼ਮਾਂ ਨੂੰ ਬਿਨਾਂ ਜ਼ਮਾਨਤ ਛੱਡਣ ਅਤੇ ਪੁਲੀਸ ’ਤੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ਲਾਏ ਹਨ। ਪਰਿਵਾਰ ਨੇ ਇਸ ਮਾਮਲੇ ਵਿੱਚ ਦੋਸ਼ ਲਾਇਆ ਹੈ ਕਿ ਮੁਲਜ਼ਮਾਂ ਨੂੰ ਪੁਲੀਸ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿੱਤਾ ਜਾਵੇ।

 ਜਦੋਂ ਇਸ ਸਬੰਧੀ ਜਾਣਕਾਰੀ ਲੈਣ ਲਈ ਥਾਣਾ ਅੱਠ ਦੇ ਮੁਖੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਦਾ ਸਰਕਾਰੀ ਮੌਬਾਇਲ਼ ਨੰਬਰ ਕਵਰੇਜ ਏਰੀਏ ਤੋਂ ਬਾਹਰ ਆ ਰਿਹਾ ਸੀ ।

Post a Comment

0 Comments