*ਅਰਵਿੰਦ ਕੇਜਰੀਵਾਲ ਦੀ ਜਮਾਨਤ ਸੱਚਾਈ ਦੀ ਜਿੱਤ,ਸੱਚ ਨੂੰ ਬਹੁਤਾ ਦੇਰ ਦਬਾਇਆ ਨਹੀਂ ਜਾ ਸਕਦਾ - ਜੋਗਿੰਦਰ ਪਾਲ ਸ਼ਰਮਾਂ*

*ਅਰਵਿੰਦ ਕੇਜਰੀਵਾਲ ਦੀ ਜਮਾਨਤ ਸੱਚਾਈ ਦੀ ਜਿੱਤ,ਸੱਚ ਨੂੰ ਬਹੁਤਾ ਦੇਰ ਦਬਾਇਆ ਨਹੀਂ ਜਾ ਸਕਦਾ - ਜੋਗਿੰਦਰ ਪਾਲ ਸ਼ਰਮਾਂ*
ਜਲੰਧਰ, 11 ਮਈ,  (ਵਿਜੈ ਕੁਮਾਰ ਰਮਨ) :- ਸ਼ਰਾਬ ਨੀਤੀ ਮਾਮਲੇ ਦੇ ਤਹਿਤ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜਮਾਨਤ ਮਨਜ਼ੂਰ ਕੀਤੀ ਜਿਸ ਤੋਂ ਬਾਅਦ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸਮੇਤ ਵੱਡੀ ਸੀਨੀਅਰ ਲੀਡਰਸ਼ਿਪ ਨੇ ਇਸ ਨੂੰ ਸੱਚਾਈ ਦੀ ਜਿੱਤ ਆਖਿਆ ਉਥੇ ਹੀ  ਜਲੰਧਰ ਨੌਰਥ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਆਗੂ  ਜੋਗਿੰਦਰ ਪਾਲ ਸ਼ਰਮਾ ਜੀ ਨੇ ਵੀ ਇਸ ਨੂੰ ਸੱਚਾਈ ਦੀ ਜਿੱਤ ਆਖਦੇ ਹੋਏ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ ਭਾਵੇਂ ਕਿ ਥੋੜਾ ਵਕਤ ਜਰੂਰ ਲੱਗਦਾ ਹੈ ਪਰ ਸੱਚ ਸਾਹਮਣੇ ਆ ਹੀ ਜਾਂਦਾ ਹੈ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਜਮਾਨਤ ਨੇ ਇਹ ਸਾਬਤ ਕਰ ਦਿੱਤਾ ਕਿ ਭਾਜਪਾ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਕਿਉਂਕਿ ਉਸ ਨੂੰ 2024 ਪਾਰਲੀਮੈਂਟ ਦੀਆਂ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਨਜ਼ਰ ਆ ਰਹੀ ਹੈ ਪਰ ਉਨਾ ਕਿਹਾ ਕਿ ਸੱਚ ਨੂੰ ਦਬਾਇਆ ਨਹੀਂ ਜਾ ਜਿਸ ਤਰ੍ਹਾਂ ਪਿਛਲੇ ਦਿਨੀ ਸੰਜੇ ਸਿੰਘ ਜੀ ਦੀ ਜਮਾਨਤ ਮਨਜ਼ੂਰ ਹੋਈ ਉਸੇ ਤਰ੍ਹਾਂ ਹੀ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਵੀ ਜਮਾਨਤ ਮਨਜ਼ੂਰ ਹੋਈ ਉਸੇ ਤਰ੍ਹਾਂ ਹੀ ਸਾਡੇ ਬਾਕੀ ਲੀਡਰ ਵੀ ਜਲਦ ਬਾਹਰ ਆਉਣਗੇ, ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਜੇਲ ਜਾਣ ਤੋਂ ਪਹਿਲਾਂ ਹੀ ਕਿਹਾ ਸੀ ਕਿ ਮੈਨੂੰ ਬਹੁਤਾ ਦੇਰ ਜੇਲ ਵਿੱਚ ਨਹੀਂ ਰੱਖਿਆ ਜਾ ਸਕਦਾ ਕਿਉਂਕਿ ਬਹੁਤ ਹੀ ਨੇਕ ਅਤੇ ਇਮਾਨਦਾਰ ਹਨ ਅਤੇ ਹਮੇਸ਼ਾ ਹੀ ਵਰਗ ਦਾ ਭਲਾ ਚਾਹੁੰਦੇ ਹਨ। ਉਨ੍ਹਾ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਜਮਾਨਤ ਨੇ ਪਾਰਟੀ ਵਰਕਰਾਂ ਤੇ ਆਗੂਆਂ ਦੇ ਵਿੱਚ ਜਾਣ ਪਾ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਲੀਡ ਨਾਲ ਜਿੱਤ ਹਾਸਲ ਕਰੇਗੀ। ਉਹਨਾਂ ਕਿਹਾ ਕਿ ਜਲਦ ਹੀ ਅਰਵਿੰਦ ਕੇਜਰੀਵਾਲ ਜਲਦ ਹੀ ਜਲੰਧਰ ਪਹੁੰਚਣਗੇ ਤੇ ਪਾਰਟੀ ਦੇ ਉਮੀਦਵਾਰ ਪਵਨ ਟੀਨੂੰ ਦੇ ਹੱਕ ਵਿੱਚ ਪ੍ਰਚਾਰ ਕਰਨਗੇ ਤੇ ਵਰਕਰਾਂ ਦਾ ਮਨੋਬਲ ਵਧਾਉਣਗੇ |

Post a Comment

0 Comments