*ਜਲੰਧਰ-ਅੰਮ੍ਰਿਤਸਰ ਮਾਰਗ 'ਤੇ ਅਣਪਛਾਤੇ ਵਾਹਨ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਮਾਰੀ ਟੱਕਰ, ਮੌਤ*

*ਜਲੰਧਰ-ਅੰਮ੍ਰਿਤਸਰ ਮਾਰਗ 'ਤੇ ਅਣਪਛਾਤੇ ਵਾਹਨ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਮਾਰੀ ਟੱਕਰ, ਮੌਤ*

ਜਲੰਧਰ, 11 ਮਈ,    (ਵਿਜੈ ਕੁਮਾਰ ਰਮਨ):- ,ਸਵੇਰੇ ਤੜਕਸਾਰ  ਥਾਣਾ 1 ਅਧੀਨ ਆਉਂਦੇ ਜਲੰਧਰ- ਅੰਮ੍ਰਿਤਸਰ ਮਾਰਗ 'ਤੇ ਪੈਂਦੇ ਸੀਟੀ ਪਬਲਿਕ ਸਕੂਲ ਦੇ ਨਜ਼ਦੀਕ ਤੜਕਸਾਰ ਸੜਕ 'ਤੇ ਪੈਦਲ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਤੜਕਸਾਰ ਮਿਲੀ ਸੂਚਨਾ ਦੌਰਾਨ ਜਦੋਂ ਮੌਕੇ 'ਤੇ ਪੁੱਜੇ ਤਾਂ ਜ਼ਖ਼ਮੀ ਵਿਅਕਤੀ ਗੰਭੀਰ ਹਾਲਤ ਵਿੱਚ ਮਿਲਿਆ। ਜਿਸ ਨੂੰ ਉਹਨਾਂ ਵੱਲੋਂ ਐਂਬੂਲੈਂਸ ਦੀ ਸਹਾਇਤਾ ਨਾਲ ਇਲਾਜ ਲਈ ਹਸਪਤਾਲ ਪਹੁੰਚਾਉਣਾ ਚਾਹਿਆ ਪਰ ਰਸਤੇ ਵਿੱਚ ਉਸਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਉਸ ਦੀ ਜੇਬ ਵਿੱਚੋਂ ਕੋਈ ਵੀ ਪਛਾਣ ਪੱਤਰ ਨਾ ਮਿਲਣ 'ਤੇ ਉਸਦੀ ਦੇਹ ਨੂੰ ਪਛਾਣ ਲਈ 72 ਘੰਟੇ ਤੱਕ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਵੇਖਣ ਨੂੰ ਉਸ ਦੀ ਉਮਰ ਤਕਰੀਬਨ 50 ਸਾਲ ਦੀ ਲੱਗ ਰਹੀ। ਪੁਲਿਸ ਵੱਲੋਂ ਆਸ ਪਾਸ ਦੇ ਸੀਸੀ ਟੀਵੀ ਫੁਟੇਜ ਖੰਘਾਲੇ ਜਾ ਰਹੇ ਹਨ।"

Post a Comment

0 Comments