*ਜਲੰਧਰ 'ਚ ਵੱਡੀ ਵਾਰਦਾਤ, ਬੱਸ 'ਚੋਂ ਉਤਰਦੇ ਹੀ ਵਿਅਕਤੀ ਨੂੰ ਮਾਰ ਦਿੱਤੀ ਗੋਲ਼ੀ*

*ਜਲੰਧਰ 'ਚ ਵੱਡੀ ਵਾਰਦਾਤ, ਬੱਸ 'ਚੋਂ ਉਤਰਦੇ ਹੀ ਵਿਅਕਤੀ ਨੂੰ ਮਾਰ ਦਿੱਤੀ ਗੋਲ਼ੀ*
ਜਲੰਧਰ, 12 ਮਈ,  (ਵਿਜੈ ਕੁਮਾਰ ਰਮਨ):- ਚੋਣ ਜ਼ਾਬਤੇ ਦੌਰਾਨ ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਵਡਾਲਾ ਚੌਂਕ ਨੇੜੇ ਇਕ ਵਿਅਕਤੀ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਘਟਨਾ ਵਿੱਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਵਿਅਕਤੀ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਭਾਰਗਵ ਕੈਂਪ ਦੀ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਸੀ। 

ਮੌਕੇ ਤੋੋਂ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬੱਸ ਵਿੱਚ ਸਫ਼ਰ ਕਰ ਰਹੀ ਸੀ, ਜਦੋਂ ਉਹ ਵਡਾਲਾ ਚੌਂਕ ਨੇੜੇ ਬੱਸ ਰੁਕਣ ਮਗਰੋਂ ਉਤਰਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਕਤ ਘਟਨਾ ਸੀ. ਸੀ. ਟੀ. ਵੀ. ਵਿਚ ਕੈਦ ਹੋਈ ਹੈ। ਥਾਣਾ ਭਾਰਗਵ ਕੈਂਪ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਰ ਘਟਨਾ ਦੇ ਸਮੇਂ ਦੋਸ਼ੀ ਹਮਲਾਵਰ ਵੀ ਉਸੇ ਬੱਸ ਵਿਚ ਹੀ ਸਵਾਰ ਸੀ, ਜਿਸ ਵਿਚੋਂ ਪੀੜਤ ਵਿਅਕਤੀ ਉਤਰਿਆ ਸੀ। ਵਿਅਕਤੀ ਬੱਸ ਵਿਚੋਂ ਹੇਠਾਂ ਉਤਰ ਕੇ ਵਡਾਲਾ ਚੌਂਕ ਵੱਲ ਜਾ ਰਿਹਾ ਸੀ ਕਿ ਇੰਨੇ ਵਿਚ ਮੁਲਜ਼ਮ ਪਿੱਛੋਂ ਤੋਂ ਆਇਆ ਅਤੇ ਗੋਲ਼ੀ ਚਲਾ ਦਿੱਤੀ। 

ਪੀੜਤ ਦੇ ਢਿੱਡ ਵਿਚ ਗੋਲ਼ੀ ਲੱਗੀ ਹੈ, ਜੋਕਿ ਆਰ-ਪਾਰ ਹੋ ਗਈ ਦੱਸੀ ਜਾ ਰਹੀ ਹੈ। ਫਿਲਹਾਲ ਉਹ ਬਿਆਨ ਦੇਣ ਦੀ ਸਥਿਤੀ ਵਿਚ ਨਹੀਂ ਹੈ। ਜ਼ਖ਼ਮੀ ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।  ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਸਾਹਮਣੇ ਆਈ ਹੈ, ਜਿਸ ਵਿਚ ਮੁਲਜ਼ਮ ਪੀੜਤ ਨੂੰ ਗੋਲ਼ੀ ਮਾਰਦਾ ਹੋਇਆ ਨਜ਼ਰ ਆ ਰਿਹਾ ਹੈ। ਰਾਹਗੀਰਾਂ ਮੁਤਾਬਕ ਮੁਲਜ਼ਮ ਵਿਅਕਤੀ ਨੂੰ ਗੋਲ਼ੀ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ । 

Post a Comment

0 Comments