*ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਦੋ ਸੀਨੀਅਰ ਆਗੂਆਂ ਨੂੰ 6 ਸਾਲ ਲਈ ਕੀਤਾ ਮੁਅੱਤਲ*
ਜਲੰਧਰ, 19 ਜੂਨ (ਵਿਜੈ ਕੁਮਾਰ ਰਮਨ):- ਜਲੰਧਰ ਪੱਛਮੀ ਹਲਕੇ ਦੀ ਹੋ ਰਹੀ ਉਪ ਚੋਣ ਤੋਂ ਪਹਿਲਾਂ ' ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਦੋ ਸੀਨੀਅਰ ਆਗੂਆਂ ਨੂੰ 6 ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਅੱਜ ਦੁਪਹਿਰ ਇੱਕ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਜਿਸ ਵਿੱਚ ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਆਗੂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿੱਚ ਸਨ ਅਤੇ ਅਕਾਲੀ ਦਲ ਤੋਂ ਟਿਕਟ ਦੀ ਮੰਗ ਕਰ ਰਹੇ ਸਨ। ਜਦੋਂ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਇਸ ਗਁਲ ਦੀ ਭਿਣਕ ਮਿਲੀ ਤਾਂ ਪਾਰਟੀ ਨੇ ਕਾਰਵਾਈ ਕੀਤੀ।
ਕਾਂਗਰਸ ਨੇ ਉਪ ਚੋਣਾਂ ਤੋਂ ਪਹਿਲਾਂ ਕੀਤੀ ਐਕਸ਼ਨ
ਤੁਹਾਨੂੰ ਦੱਸ ਦੇਈਏ ਕਿ ਉਪ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਕਾਂਗਰਸ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਕਾਂਗਰਸ ਹਾਈਕਮਾਂਡ ਨੂੰ ਪਤਾ ਸੀ ਕਿ ਉਪਰੋਕਤ ਦੋਵੇਂ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿੱਚ ਸਨ ਅਤੇ ਟਿਕਟਾਂ ਦੀ ਮੰਗ ਕਰ ਰਹੇ ਸਨ। ਜਿਸ ਕਾਰਨ ਕਾਂਗਰਸ ਨੇ ਦੋਵਾਂ ਨੂੰ ਤੁਰੰਤ ਬਰਖਾਸਤ ਕਰ ਦਿੱਤਾ।
ਦੱਸ ਦੇਈਏ ਕਿ ਉਪ ਚੋਣ ਲਈ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ ਅਤੇ ‘ਆਪ’ ਨੇ ਸਾਬਕਾ ਭਾਜਪਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੀ ਜਲਦੀ ਹੀ ਟਿਕਟ ਦਾ ਐਲਾਨ ਕਰੇਗੀ
0 Comments