*ਜਲੰਧਰ ਪੁਲਿਸ ਨੇ ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 196 ਜਾਅਲੀ ਡਿਗਰੀਆਂ ਬਰਾਮਦ*
*ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਸਮੇਤ ਕਈ ਸੂਬਿਆਂ ਦੀਆਂ ਫਰਜ਼ੀ ਡਿਗਰੀਆਂ ਬਨਾਉਣ ਦਾ ਕਰਦੇ ਸੀ ਗੋਰਖ ਧੰਦਾਂ*
ਜਲੰਧਰ, 29 ਸਤੰਬਰ, (ਵਿਜੈ ਕੁਮਾਰ ਰਮਨ) :- ਜਲੰਧਰ ਪੁਲਿਸ ਨੇ ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਲੰਧਰ ਹਾਈਟਸ ਚੌਂਕੀ ਪੁਲਸ ਨੇ ਇਸ ਮਾਮਲੇ ਦੇ ਮਾਸਟਰਮਾਈਂਡ ਅਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ, 53 ਜਾਅਲੀ ਸਟੈਂਪ, 6 ਲੈਪਟਾਪ, 3 ਪ੍ਰਿੰਟਰ, 1 ਸਟੈਂਪ ਮਸ਼ੀਨ ਅਤੇ 8 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਚੌਕੀ ਜਲੰਧਰ ਹਾਈਟਸ ਦੇ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੂੰ ਸੂਚਨਾ ਮਿਲੀ ਕਿ ਦੋਵੇਂ ਦੋਸ਼ੀ ਉਨ੍ਹਾਂ ਦੇ ਇਲਾਕੇ ‘ਚ ਹਨ ਅਤੇ ਜਾਅਲੀ ਡਿਗਰੀਆਂ
ਮੁਲਜ਼ਮ ਨੇ ਮੰਨਿਆ ਕਿ ਉਹ ਇੰਜਨੀਅਰਿੰਗ, ਮੈਡੀਕਲ ਅਤੇ ਮੈਨੇਜਮੈਂਟ ਸਮੇਤ ਕਈ ਕੋਰਸਾਂ ਦੀਆਂ ਜਾਅਲੀ ਡਿਗਰੀਆਂ ਤਿਆਰ ਕਰਦਾ ਸੀ। ਡਿਗਰੀਆਂ ਲੈਣ ਲਈ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਸਮੇਤ ਕਈ ਸੂਬਿਆਂ ਤੋਂ ਲੋਕ ਉਸ ਕੋਲ ਆਉਂਦੇ ਸਨ। ਪੁਲਿਸ ਇਸ ਮਾਮਲੇ ਵਿੱਚ ਉਕਤ ਰਾਜਾਂ ਦੇ ਲੋਕਾਂ ਦੀ ਵੀ ਭਾਲ ਕਰ ਰਹੀ ਹੈ"
0 Comments