ਅੰਮ੍ਰਿਤਸਰ, 02 ਸਤੰਬਰ (ਵਿਜੈ ਕੁਮਾਰ ਰਮਨ) :--- ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ।
ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ (Dera Beas) ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder singh dhillon) ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ।
ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਹਨ। ਡੇਰਾ ਬਿਆਸ ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ।
ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਬਕਾਇਦਾ ਜਸਦੀਪ ਸਿੰਘ ਗਿੱਲ ਦੇ ਨਾਮ ਦਾ ਐਲਾਨ ਕੀਤਾ।ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।
0 Comments