*ਪੰਜਾਬ ਪੰਚਾਇਤੀ ਚੋਣਾਂ: ਪੰਜਾਬ 'ਚ ਚੋਣਾਂ ਦਾ ਐਲਾਨ, ਕਦੋਂ ਨੂੰ ਹੋਣਗੀਆਂ ਚੋਣਾਂ, ਪੜ੍ਹੋ ਸਾਰਾ ਸ਼ਡਿਊਲ*
*ਪੰਜਾਬ ਪੰਚਾਇਤੀ ਚੋਣਾਂ: ਪੰਜਾਬ 'ਚ ਚੋਣਾਂ ਦਾ ਐਲਾਨ, ਕਦੋਂ ਨੂੰ ਹੋਣਗੀਆਂ ਚੋਣਾਂ, ਪੜ੍ਹੋ ਸਾਰਾ ਸ਼ਡਿਊਲ*
ਚੰਡੀਗੜ੍ਹ, 20 ਸਤੰਬਰ, (ਵਿਜੈ ਕੁਮਾਰ ਰਮਨ):-- ਪੰਜਾਬ ਵਿੱਚ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿੱਚ 20 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਰਾਹ ਵੀ ਸਾਫ਼ ਹੋ ਗਿਆ ਹੈ।
ਦੱਸ ਦੇਈਏ ਕਿ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਨੂੰ ਬਹਾਲ ਕਰ ਦਿੱਤਾ ਗਿਆ ਸੀ। ਇਸ ਵਾਰ ਪੰਚ-ਸਰਪੰਚ ਦੀ ਚੋਣ ਪਾਰਟੀ ਚੋਣ ਨਿਸ਼ਾਨ 'ਤੇ ਨਹੀਂ ਹੋਵੇਗੀ। ਸੂਬਾ ਸਰਕਾਰ ਨੇ ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦੀ ਮਨਜ਼ੂਰੀ ਦਿੱਤੀ ਸੀ, ਜਿਸ ਕਾਰਨ ਅੱਜ ਤਰੀਕ ਦਾ ਐਲਾਨ ਕੀਤਾ ਗਿਆ ਹੈ।
ਸੂਚਨਾ ਪੜ੍ਹੋ
ਤੁਹਾਨੂੰ ਦੱਸ ਦੇਈਏ ਕਿ ਇਸ ਮਨਜ਼ੂਰੀ ਤੋਂ ਬਾਅਦ ਚੋਣ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਪੰਜਾਬ ਵਿੱਚ ਸਾਲ 2018 ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਇਸ ਦੌਰਾਨ 13276 ਸਰਪੰਚ ਅਤੇ 83831 ਪੰਚਾਂ ਦੀ ਚੋਣ ਕੀਤੀ ਗਈ। ਲਗਭਗ ਸਾਰੀਆਂ ਪੰਚਾਇਤਾਂ ਦਾ ਕਾਰਜਕਾਲ ਦਸੰਬਰ ਵਿੱਚ ਖਤਮ ਹੋ ਗਿਆ ਸੀ।
0 Comments