*ਪੰਜਾਬੀ ਪ੍ਰਵਾਸੀ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਵਿਰਾਸਤ ਨੂੰ ਬਹੁਤ ਵੱਡੇ ਪੱਧਰ ਤੇ ਨੁਕਸਾਨ ਪਹੁੰਚਾ ਰਹੇ ਹਨ : ਬੇਗਮਪੁਰਾ ਟਾਈਗਰ ਫੋਰਸ*
*ਪ੍ਰਵਾਸੀ ਮਜ਼ਦੂਰਾਂ ਵੱਲੋਂ ਇਕ ਗਰੀਬ ਪਰਿਵਾਰ ਦੇ ਦੋ ਨੌਜਵਾਨਾਂ ਨੂੰ ਚਾਕੂ ਮਾਰ ਕੇ ਮਾਰ ਦੇਣਾ ਸਰਕਾਰ ਨੂੰ ਚੁਣੌਤੀ ਦੇਣ ਤੋਂ ਘੱਟ ਨਹੀਂ : ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ*
ਹੁਸ਼ਿਆਰਪੁਰ, 20 ਨਵੰਬਰ, (ਤਰਸੇਮ ਦੀਵਾਨਾ):- ਬੀਤੇ ਦਿਨੇ ਪਿੰਡ ਕੁੰਬੜਾ ਵਿਖੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਗਰੀਬ ਪਰਿਵਾਰ ਦੇ ਦੋ ਨੌਜਵਾਨਾਂ ਨੂੰ ਚਾਕੂ ਮਾਰ ਕੇ ਮਾਰ ਦੇਣ ਤੇ ਵੱਡੇ ਦੁਖਾਂਤ ਨੇ ਹਿਲਾਕੇ ਰੱਖ ਦਿੱਤਾ ਹੈ । ਪ੍ਰਵਾਸੀਆਂ ਵੱਲੋਂ ਪਿੰਡਾਂ ਅਤੇ ਕਸਬਿਆਂ ਵਿੱਚ ਮਾਸੂਮ ਧੀਆਂ ਭੈਣਾਂ ਨਾਲ ਬਲਾਤਕਾਰ ਕਰਨ ਅਤੇ ਪੰਜਾਬੀਆਂ ਦੇ ਘਰਾਂ ਵਿੱਚ ਕਤਲ ਕਰਕੇ ਧੰਨ ਦੌਲਤ ਚੋਰੀ ਕਰਕੇ ਲਿਜਾਣ ਦੇ ਅਪਰਾਧ ਦਿਨੋ ਦਿਨ ਵੱਧਦੇ ਜਾ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਪੱਤਰਕਾਰਾਂ ਨਾਲ ਇੱਕ ਪ੍ਰੈਸ ਮਿਲਣੀ ਉਪਰੰਤ ਕੀਤਾ ਉਹਨਾਂ ਕਿਹਾ ਕਿ ਇਹ ਦੁਖਾਂਤ ਇਸ ਲਈ ਵਾਪਰ ਰਹੇ ਹਨ ਕਿ ਪ੍ਰਵਾਸੀ ਮਜ਼ਦੂਰ ਪੰਜਾਬ ਵਿਚ ਵੱਡੀਆਂ ਵੱਡੀਆਂ ਜਮੀਨਾਂ ਜਾਇਦਾਤਾਂ ਖਰੀਦ ਰਹੇ ਹਨ ਅਤੇ ਆਪਣੀਆਂ ਕਲੋਨੀਆਂ ਬਣਾ ਰਹੇ ਹਨ ਇਹਨਾਂ ਦੇ ਪੰਜਾਬ ਦੇ ਐਡਰੈਸ ਤੇ ਆਧਾਰ ਕਾਰਡ,ਵੋਟਰ ਕਾਰਡ,ਰਾਸ਼ਨ ਕਾਰਡ ਇੱਕ ਡੂੰਘੀ ਸਾਜਿਸ਼ ਤਹਿਤ ਬਣਾ ਕੇ ਇਹਨਾਂ ਨੂੰ ਪੰਜਾਬ ਦੇ ਪੱਕੇ ਬਸਿੰਦੇ ਬਣਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬੀ ਪ੍ਰਵਾਸੀ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਵਿਰਾਸਤ ਨੂੰ ਨੁਕਸਾਨ ਪਹੁੰਚਾ ਰਹੇ ਹਨ ਕੇ ਇਸ ਕਰਕੇ ਸਾਨੂੰ ਪ੍ਰਵਾਸੀਆਂ ਤੋਂ ਸੁਚੇਤ ਹੋ ਜਾਣਾ ਚਾਹੀਦਾ ਹੈ ! ਉਹਨਾਂ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਆਪਣੀ ਇੱਕਲਾਖੀ ਪੰਜਾਬ ਪ੍ਰਤੀ ਜਿੰਮੇਵਾਰੀ ਨਿਭਾਉਂਦਿਆਂ ਪ੍ਰਵਾਸੀਆਂ ਵੱਲੋਂ ਪੰਜਾਬ ਵਿੱਚ ਜਮੀਨ ਖਰੀਦਣ,ਆਧਾਰ ਕਾਰਡ ਬਣਾਉਣ, ਵੋਟਰ ਕਾਰਡ ਬਣਾਉਣ ਤੇ ਰਾਸ਼ਨ ਕਾਰਡ ਬਣਾਉਣ ਤੇ ਮੁਕੰਮਲ ਪਾਬੰਦੀ ਲਗਾਉਣੀ ਚਾਹੀਦੀ ਹੈ ਉਹਨਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਧਾਨ ਸਭਾ ਦਾ ਇਕ ਵਿਸ਼ੇਸ਼ ਇਜਲਾਸ ਬੁਲਾ ਕੇ ਜਮੀਨ ਖਰੀਦਣ ਉੱਤੇ ਉਸੇ ਤਰ੍ਹਾਂ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਜਿਵੇਂ ਰਾਜਸਥਾਨ,ਜੰਮੂ ਕਸ਼ਮੀਰ,ਹਿਮਾਚਲ ਆਦਿ ਸੂਬਿਆਂ ਵਿੱਚ ਉਥੋਂ ਦੀਆਂ ਸਰਕਾਰਾਂ ਨੇ ਦੂਸਰੇ ਸੂਬੇ ਦੇ ਨਿਵਾਸੀਆਂ ਉੱਤੇ ਜਮੀਨ ਖਰੀਦਣ ਦੀ ਮੁਕੰਮਲ ਕਾਨੂੰਨੀ ਪਾਬੰਦੀ ਲਗਾਈ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਸੈਂਟਰ ਦੇ ਫਿਰਕੂ ਹੁਕਮਰਾਨਾ ਦੀ ਇਸ ਸੂਖਮ ਤੇ ਡੂੰਗੀ ਸਾਜਿਸ਼ ਨੂੰ ਨਾ ਪਹਿਚਾਣਿਆ ਤੇ ਸਹੀ ਸਮੇਂ ਤੇ ਇਸ ਵਰਤਾਰੇ ਵਿਰੁੱਧ ਸਮੂਹਿਕ ਰੂਪ ਵਿੱਚ ਸੰਜੀਦਾ ਅਮਲ ਨਾ ਕੀਤਾ ਤਾਂ ਇਹ ਪ੍ਰਵਾਸੀ ਮਜ਼ਦੂਰ ਸਾਡੇ ਘਰਾਂ ਮਕਾਨਾ ਜਾਇਦਾਦਾਂ ਉੱਤੇ ਵੀ ਆਉਣ ਵਾਲੇ ਸਮੇਂ ਵਿੱਚ ਕਬਜ਼ੇ ਕਰਨਗੇ ਉਹਨਾ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਅਤੇ ਫੋਰਸ ਵਿੱਚੋ ਕੁਝ ਕੱਢੇ ਹੋਏ ਲੋਕ ਅਜੇ ਵੀ ਸ਼ਾਸਨ ਪ੍ਰਸ਼ਾਸਨ ਨੂੰ ਬੇਗਮਪੁਰਾ ਟਾਇਗਰ ਫੋਰਸ ਦੇ ਨਾਮ ਤੇ ਧਮਕਾ ਰਹੇ ਹਨ ਅਤੇ ਫੋਰਸ ਦਾ ਨਾਮ ਲੈਕੇ ਲੋਕਾ ਨੂੰ ਗੁਮਰਾਹ ਕਰ ਰਹੇ ਹਨ । ਉਹਨਾ ਸ਼ਾਸਨ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਸ਼ਰਾਰਤੀ ਅਨਸਰਾ ਤੇ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾ ਕਿ ਇਹੋ ਜਿਹੇ ਸ਼ਰਾਰਤੀ ਅਨਸਰ ਅੱਗੇ ਤੋ ਇਹੋ ਜਿਹੀਆ ਕੋਝੀਆ ਹਰਕਤਾ ਕਰਨ ਤੋ ਬਾਜ ਆਉਣ । ਉਹਨਾ ਕਿਹਾ ਕਿ ਫੋਰਸ ਵਿੱਚੋਂ ਕੱਢੇ ਗਏ ਸ਼ਰਾਰਤੀ ਅਨਸਰਾ ਦਾ ਬੇਗਮਪੁਰਾ ਟਾਇਗਰ ਫੋਰਸ ਨਾਲ ਦੂਰ ਦਾ ਵੀ ਵਾਸਤਾ ਨਹੀ ਹੈ ਉਹਨਾ ਦੱਸਿਆ ਕਿ ਫੋਰਸ ਵਿੱਚੋ ਕੱਢੇ ਗਏ ਇਹ ਸ਼ਰਾਰਤੀ ਲੋਕਾ ਤੇ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤੇ ਹੋਏ ਹਨ।
0 Comments