*MC Election Punjab: ਪੰਜਾਬ 'ਚ ਨਿਗਮ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ, 21 ਨੂੰ ਹੋਣਗੀਆਂ ਚੋਣਾਂ, ਭਲਕੇ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ*
ਜਲੰਧਰ, 8 ਦਸੰਬਰ, (ਵਿਜੈ ਕੁਮਾਰ ਰਮਨ) MC Election Punjab : ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਅੱਜ 8 ਦਸੰਬਰ ਦਿਨ ਐਤਵਾਰ ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਚੋਣ ਕਮਿਸ਼ਨ ਨੇ 9 ਤਰੀਕ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਜੋ ਕਿ 12 ਦਸੰਬਰ ਤੱਕ ਲਈ ਜਾਵੇਗੀ। ਇਸ ਤੋਂ ਬਾਅਦ 14 ਤਰੀਕ ਤੱਕ ਵਾਪਸ ਲਏ ਜਾ ਸਕਦੇ ਹਨ ਅਤੇ 14 ਤਰੀਕ ਨੂੰ ਹੀ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਚੋਣਾਂ 21 ਦਸੰਬਰ ਨੂੰ ਹੋਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲੇਗੀ। ਇਸ ਤੋਂ ਤੁਰੰਤ ਬਾਅਦ ਵਾਰਡ 'ਚ ਹੀ ਕਿਸੇ ਖਾਸ ਥਾਂ 'ਤੇ ਗਿਣਤੀ ਕੀਤੀ ਜਾਵੇਗੀ ਅਤੇ ਨਤੀਜੇ ਇਕੱਠੇ ਕੀਤੇ ਜਾਣਗੇ।
0 Comments