*ਵਁਡੀ ਖਬਰ - SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ, ਕਿਉਂ ਲਿਆ ਅਚਾਨਕ ਇੰਨਾਂ ਵਁਡਾ ਫੈਸਲਾ ? ਪੜੌ*
ਅੰਮ੍ਰਿਤਸਰ, 17 ਫਰਵਰੀ, (ਵਿਜੈ ਕੁਮਾਰ ਰਮਨ) :- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਧਾਮੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਗਲਤ ਤਰੀਕੇ ਨਾਲ ਹਟਾਏ ਜਾਣ 'ਤੇ ਕੀਤੀ ਗਈ ਟਿੱਪਣੀ ਨੂੰ ਆਪਣੇ ਅਸਤੀਫ਼ੇ ਦਾ ਕਾਰਨ ਦੱਸਿਆ ਹੈ।
ਇੱਕ ਪ੍ਰੈਸ ਕਾਨਫਰੰਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਤਿਕਾਰ ਵਿੱਚ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਨੈਤਿਕ ਤੌਰ 'ਤੇ ਸ਼੍ਰੋਮਣੀ ਕਮੇਟੀ ਨੂੰ ਸਿੰਘ ਸਾਹਿਬਾਨ ਦੇ ਮਾਮਲਿਆਂ ਦੀ ਜਾਂਚ ਕਰਨ ਦਾ ਪੂਰਾ ਅਧਿਕਾਰ ਹੈ ਪਰ ਕਿਉਂਕਿ ਗਿਆਨੀ ਰਘਵੀਰ ਸਿੰਘ ਨੇ ਇਹ ਕਹਿ ਕੇ ਇਤਰਾਜ਼ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਸਿੰਘ ਸਾਹਿਬਾਨ ਦੀ ਮੀਟਿੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਇਸ ਲਈ ਉਹ ਨੈਤਿਕ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ।
0 Comments